ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥ ਅੰਤਰਿ ਰਾਮ ਰਾਇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਂ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥੨॥ ਚੀਤਿ ਆਵੈ ਤਾਂ ਸਦ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ ॥੩॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥
Scroll