ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥੧॥ ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥੧॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥੨॥ ਸੋਭਾ ਮੇਰੀ ਸਭ ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ ॥੩॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥੪॥੯॥੨੨॥

Leave a Reply

Powered By Indic IME