ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਤੁਮ੍ਹ੍ਹ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥ ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥੨॥ ਤਿਸੁ ਭਾਣਾ ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ ਲਗਿ ਸਤਿਗੁਰ ਪਾਏ ॥੩॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥

Leave a Reply

Powered By Indic IME