ਭੈਰਉ ਮਹਲਾ ੫ ॥ ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥੨॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
Scroll