ਭੈਰਉ ਮਹਲਾ ੫ ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥੧॥ ਤੀਰਥੁ ਹਮਰਾ ਹਰਿ ਕੋ ਨਾਮੁ ॥ ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥੨॥ ਨਾਮੁ ਲੈਤ ਜਮੁ ਨੇੜਿ ਨ ਆਵੈ ॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥੩॥ ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥

Leave a Reply

Powered By Indic IME