ਭੈਰਉ ਮਹਲਾ ੫ ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥੧॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥੨॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥
Scroll