ਭੈਰਉ ਮਹਲਾ ੫ ॥ ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ ਮੇਰੇ ਮਾਈ ਬਾਪ ॥੧॥ ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥ ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ ਪੂਰਾ ਪਰਸਾਦ ॥੨॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥੩॥ ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥
Scroll