ਭੈਰਉ ਮਹਲਾ ੫ ॥ ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥੧॥ ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥੧॥ ਰਹਾਉ ॥ ਪੇਖਤ ਮਾਇਆ ਰੰਗ ਬਿਹਾਇ ॥ ਗੜਬੜ ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥੨॥ ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥੩॥ ਜਿਸ ਕੇ ਰਾਖੇ ਹੋਏ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥੪॥੧੫॥੨੮॥

Leave a Reply

Powered By Indic IME