ਭੈਰਉ ਮਹਲਾ ੫ ॥ ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥੧॥ ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥੧॥ ਰਹਾਉ ॥ ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥੨॥ ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥ ਤੇਰੇ ਭਗਤ ਭਗਤਨ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ ॥੪॥੧੬॥੨੯॥

Leave a Reply

Powered By Indic IME