ਭੈਰਉ ਮਹਲਾ ੫ ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥੧॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥੧॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥੨॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥੩॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥੪॥੧੭॥੩੦॥

Leave a Reply

Powered By Indic IME