ਭੈਰਉ ਮਹਲਾ ੫ ॥ ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥੧॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮ੍ਹ੍ਹਰੀ ਉਸਤਤਿ ਕਰਉ ਦਿਨ ਰਾਤਿ ॥੧॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥੨॥ ਤੁਮ੍ਹ੍ਹਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ ਤੁਮਰੇ ਗੁਣ ਗਾਉ ॥ ਤੁਮ੍ਹ੍ਹਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥੩॥ ਹਉ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥੪॥੧੮॥੩੧॥

Leave a Reply

Powered By Indic IME