ਭੈਰਉ ਮਹਲਾ ੫ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥੧॥ ਤਿਸੁ ਸਰਣਾਈ ਸਦਾ ਸੁਖੁ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥੧॥ ਰਹਾਉ ॥ ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ ਘਟ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥੨॥ ਦੇਦੇ ਤੋਟਿ ਨਹੀ ਭੰਡਾਰ ॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥੩॥ ਜਿਸ ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ ਕੀ ਉਸਤਤਿ ਕਰਦਾ ॥੪॥੧੯॥੩੨॥
Scroll