ਭੈਰਉ ਮਹਲਾ ੫ ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥ ਬਿਖਿਆ ਕਾ ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥੨॥ ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ ਬਿਕਾਰ ॥੩॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥ ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥

Leave a Reply

Powered By Indic IME