ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੈਤ ਨਿੰਦਕ ਕਉ ਜਾਮ ॥੧॥ ਸੰਤਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥੧॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥੨॥ ਨਿੰਦਕ ਕੀ ਗਤਿ ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥੩॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ ਨਾਨਕ ਕਿਰਤੁ ਨ ਜਾਇ ਮਿਟਾਇਆ ॥੪॥੨੧॥੩੪॥

Leave a Reply

Powered By Indic IME