ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥੧॥ ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥੧॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥੨॥ ਨਾਮੁ ਹਮਾਰੈ ਸਉਣ ਸੰਜੋਗ ॥ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥੩॥ ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ ਜਿਸੁ ਦੇਵੈ ਨਾਉ ॥੪॥੨੨॥੩੫॥

Leave a Reply

Powered By Indic IME