ਭੈਰਉ ਮਹਲਾ ੫ ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ ਸਫਲ ਸੇਵਾ ਗੋਪਾਲ ਰਾਇ ॥ ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ ॥ ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮ੍ਹ੍ਹ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥ ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥੩॥ ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥
Scroll