ਭੈਰਉ ਮਹਲਾ ੫ ॥ ਸੰਤ ਮੰਡਲ ਮਹਿ ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ ਪਰੀਤਿ ॥੧॥ ਸੰਤ ਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥੧॥ ਰਹਾਉ ॥ ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ ਨਾਮੁ ਵਖਾਣੀ ॥੨॥ ਸੰਤ ਮੰਡਲ ਕਾ ਨਿਹਚਲ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖ ਨਸਾ ॥੩॥ ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥੪॥੨੪॥੩੭॥
Scroll