ਭੈਰਉ ਮਹਲਾ ੫ ॥ ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ ਤੇ ਕਾਲੁ ਪਰਹਰੈ ॥੧॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥੧॥ ਰਹਾਉ ॥ ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥੨॥ ਸਭ ਕਿਛੁ ਜਾਣਹੁ ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ ॥੩॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮ੍ਹ੍ਹਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥ ਕਰਿ ਕਿਰਪਾ ਨਾਨਕ ਸੁਖੁ ਪਾਏ ॥੪॥੨੫॥੩੮॥

Leave a Reply

Powered By Indic IME