ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥੧॥ ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ ਸਾਹਿਬੁ ਏਕ ॥੧॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥੨॥ ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥੩॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ ॥੪॥੨੬॥੩੯॥

Leave a Reply

Powered By Indic IME