ਭੈਰਉ ਮਹਲਾ ੫ ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥੨॥ ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥ ਕਰਿ ਕਿਰਪਾ ਜਿਸੁ ਰਾਖੈ ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥
Scroll