ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥ ਸਭਿ ਜਾਚਿਕ ਪ੍ਰਭ ਦੇਵਨਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥
Scroll