ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥ ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥ ਐਸਾ ਤੈਂ ਜਗੁ ਭਰਮਿ ਲਾਇਆ ॥ ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥੧॥ ਰਹਾਉ ॥ ਕਹਤ ਕਬੀਰ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵ ਸਾਗਰੁ ਤਰਣਾ ॥੨॥ ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ ਭਰਮੁ ਭੁਲਾਵਾ ਵਿਚਹੁ ਜਾਇ ॥ ਉਪਜੈ ਸਹਜੁ ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥੩॥ ਇਤੁ ਸੰਗਤਿ ਨਾਹੀ ਮਰਣਾ ॥ ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥੧॥ ਰਹਾਉ ਦੂਜਾ ॥
Scroll