ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥੧॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥ ਰੋਗ ਦੋਖ ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ ਨਾਮ ਭਗਵੰਤ ॥੨॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥

Leave a Reply

Powered By Indic IME