ਭੈਰਉ ਮਹਲਾ ੫ ॥ ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ ॥ ਸਰਬ ਸੂਖ ਵਸਹਿ ਮਨਿ ਆਇ ॥੧॥ ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥ ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥ ਭਗਤਿ ਭਾਇ ਸਦਾ ਨਿਸਤਾਰ ॥੨॥ ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥੩॥ ਪਾਰਬ੍ਰਹਮ ਸਿਉ ਲਾਗੋ ਧਿਆਨ ॥ ਪੂਰਨ ਪੂਰਿ ਰਹਿਓ ਨਿਰਬਾਨ ॥ ਭ੍ਰਮ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥

Leave a Reply

Powered By Indic IME