ਭੈਰਉ ਮਹਲਾ ੫ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥੧॥ ਸਰਬ ਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥ ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਤੂਟੇ ਮਾਇਆ ਮੋਹ ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥

Leave a Reply

Powered By Indic IME