ਭੈਰਉ ਮਹਲਾ ੫ ॥ ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥੧॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥ ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥੧॥ ਰਹਾਉ ॥ ਤੀਰਥਿ ਨਾਇ ਕਹਾ ਸੁਚਿ ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ ॥੨॥ ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥ ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥੩॥ ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥੪॥੩੨॥੪੫॥

Leave a Reply

Powered By Indic IME