ਭੈਰਉ ਮਹਲਾ ੫ ॥ ਗੁਰ ਸੁਪ੍ਰਸੰਨ ਹੋਏ ਭਉ ਗਏ ॥ ਨਾਮ ਨਿਰੰਜਨ ਮਨ ਮਹਿ ਲਏ ॥ ਦੀਨ ਦਇਆਲ ਸਦਾ ਕਿਰਪਾਲ ॥ ਬਿਨਸਿ ਗਏ ਸਗਲੇ ਜੰਜਾਲ ॥੧॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥੧॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥੨॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥੩॥ ਨਿਰਮਲ ਸੋਭਾ ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥੪॥੩੩॥੪੬॥
Scroll