ਭੈਰਉ ਮਹਲਾ ੫ ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਭੈ ਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥੧॥ ਜਤ ਕਤ ਪੇਖਉ ਤੇਰੀ ਸਰਣਾ ॥ ਬਲਿ ਬਲਿ ਜਾਈ ਸਤਿਗੁਰ ਚਰਣਾ ॥੧॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸ ॥੨॥ ਸਦਾ ਅਨੰਦੁ ਨਾਹੀ ਕਿਛੁ ਸੋਗੁ ॥ ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥੩॥ ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥ ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥੪॥੩੪॥੪੭॥
Scroll