ਭੈਰਉ ਮਹਲਾ ੫ ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥ ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥੧॥ ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਗੁਣ ਗਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥ ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨ੍ਹ੍ਹੇ ॥੪॥੩੫॥੪੮॥

Leave a Reply

Powered By Indic IME