ਭੈਰਉ ਮਹਲਾ ੫ ॥ ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥੩॥ ਹਰਿ ਕਾ ਨਾਮੁ ਜਪੀਐ ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥

Leave a Reply

Powered By Indic IME