ਭੈਰਉ ਮਹਲਾ ੫ ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥੧॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥੨॥ ਜਤ ਕਤ ਪੇਖਉ ਤਤ ਤਤ ਸੋਇ ॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥੩॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥

Leave a Reply

Powered By Indic IME