ਭੈਰਉ ਮਹਲਾ ੫ ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤਿ ਭਏ ਬਿਨਸੀ ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥੧॥ ਰਾਮ ਰਾਮ ਸੰਤ ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥ ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ ਛੋਡੈ ਸਦ ਹੀ ਸਾਥ ॥੨॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮ੍ਹ੍ਹਾਲੇ ਸਾਚਾ ਸੋਇ ॥ ਮਾਤ ਪਿਤਾ ਸੁਤ ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪੁਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥

Leave a Reply

Powered By Indic IME