ਭੈਰਉ ਮਹਲਾ ੫ ॥ ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥ ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥ ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥ ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥ ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥ ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
Scroll