ਭੈਰਉ ਮਹਲਾ ੫ ॥ ਪੰਚ ਮਜਮੀ ਜੋ ਪੰਚਨ ਰਾਖੈ ॥ ਮਿਥਿਆ ਰਸਨਾ ਨਿਤ ਉਠਿ ਭਾਖੈ ॥ ਚਕ੍ਰ ਬਣਾਇ ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥ ਹਰਿ ਕੇ ਨਾਮ ਬਿਨਾ ਸਭ ਝੂਠੁ ॥ ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥ ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥ ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ ਜਿਨਿ ਕੀਆ ਤਿਸੁ ਚੀਤਿ ਨ ਆਣੈ ॥ ਕੂੜੀ ਕੂੜੀ ਮੁਖਹੁ ਵਖਾਣੈ ॥੩॥ ਜਿਸ ਨੋ ਕਰਮੁ ਕਰੇ ਕਰਤਾਰੁ ॥ ਸਾਧਸੰਗਿ ਹੋਇ ਤਿਸੁ ਬਿਉਹਾਰੁ ॥ ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥

Leave a Reply

Powered By Indic IME