ਸਿਰੀਰਾਗੁ ਤ੍ਰਿਲੋਚਨ ਕਾ ॥ ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥ ਕੁਟੰਬੁ ਦੇਖਿ ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥੧॥ ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ ਰਹਣੁ ਨ ਜਾਇ ॥ ਕੋਈ ਕੋਈ ਸਾਜਣੁ ਆਇ ਕਹੈ ॥ ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ ਲੇਹਿ ਛਡਾਇ ॥੧॥ ਰਹਾਉ ॥ ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥ ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ ॥ ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥੩॥ ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥ ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥੪॥ ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ ਤੂੰ ਆਪੇ ਸਭ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥੫॥੨॥
Scroll