ਭੈਰਉ ਮਹਲਾ ੫ ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥੧॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥੨॥ ਘਟ ਘਟ ਅੰਤਰਿ ਸਗਲ ਪ੍ਰਗਾਸ ॥ ਜਪਿ ਜਪਿ ਜੀਵਹਿ ਭਗਤ ਗੁਣਤਾਸ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥੩॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
Scroll