ਭੈਰਉ ਮਹਲਾ ੫ ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥ ਸਭ ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸਰੁ ਅਨੂਪੁ ॥ ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥ ਜਾ ਕੈ ਅੰਤਰਿ ਬਸੈ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥
Scroll