ਭੈਰਉ ਮਹਲਾ ੩ ॥ ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥ ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥ ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥ ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥ ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥
Scroll