ਸ੍ਰੀਰਾਗੁ ਭਗਤ ਕਬੀਰ ਜੀਉ ਕਾ ॥ ਅਚਰਜ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥੧॥ ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥ ਜਾ ਕੀ ਦਿਸਟਿ ਨਾਦ ਲਿਵ ਲਾਗੈ ॥੧॥ ਰਹਾਉ ॥ ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਕ ਕਲਸ ਇਕੁ ਪਾਇਆ ॥ ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥੨॥ ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਿਆ ॥ ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥੩॥ ਐਸੇ ਗਿਆਨ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨ ਮਾਤਾ ॥੪॥੩॥
Scroll