ਭੈਰਉ ਮਹਲਾ ੫ ॥ ਕੋਟਿ ਬਿਸਨ ਕੀਨੇ ਅਵਤਾਰ ॥ ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥ ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥੨॥ ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰ ॥੪॥ਕੋਟਿ ਤੀਰਥ ਜਾ ਕੇ ਚਰਨ ਮਝਾਰ ॥ ਕੋਟਿ ਪਵਿਤ੍ਰ ਜਪਤ ਨਾਮ ਚਾਰ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥ ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸਰ ਤਪ ਹੀ ਕਰਤੇ ॥ ਕੋਟਿ ਮੁਨੀਸਰ ਮਨਿ ਮਹਿ ਰਹਤੇ ॥੭॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥
Scroll