ਭੈਰਉ ਮਹਲਾ ੫ ॥ ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥ ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਚੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥੨॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮ੍ਹ੍ਹਾ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥
Scroll