ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥ ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥
Scroll