ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥ ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥ ਸੰਤਨ ਸੰਗਿ ਕਬੀਰਾ ਬਿਗਰਿਓ ॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥

Leave a Reply

Powered By Indic IME