ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥ ੴ ਸਤਿਗੁਰ ਪ੍ਰਸਾਦਿ ॥ ਰੇ ਨਰ ਗਰਭ ਕੁੰਡਲ ਜਬ ਆਛਤ ਉਰਧ ਧਿਆਨ ਲਿਵ ਲਾਗਾ ॥ ਮਿਰਤਕ ਪਿੰਡਿ ਪਦ ਮਦ ਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥ ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥ ਗਰਭ ਛੋਡਿ ਮ੍ਰਿਤ ਮੰਡਲ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥੧॥ ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥ ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥੧॥ ਰਹਾਉ ॥ ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥ ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥ ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥੨॥ ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥ ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥ ਅਵਰ ਮਰਤ ਮਾਇਆ ਮਨੁ ਤੋਲੇ ਤਉ ਭਗ ਮੁਖਿ ਜਨਮੁ ਵਿਗੋਇਆ ॥੩॥ ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ ॥ ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥ ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥ ਅਵਗਤਿ ਬਾਣਿ ਛੋਡਿ ਮ੍ਰਿਤ ਮੰਡਲਿ ਤਉ ਪਾਛੈ ਪਛੁਤਾਣਾ ॥੪॥ ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨ ਕਰਤ ਨਹੀ ਬੂਝੈ ॥ ਲਾਲਚੁ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥ ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
Scroll