ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥ ਹਮਰਾ ਝਗਰਾ ਰਹਾ ਨ ਕੋਊ ॥ ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥ ਬੁਨਿ ਬੁਨਿ ਆਪ ਆਪੁ ਪਹਿਰਾਵਉ ॥ ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥ ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥੩॥ ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥
Scroll