ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥੧॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ ॥ ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥ ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥ ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮ ਨਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
Scroll