ਮਹਲਾ ੫ ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥਾ ਹੋਵੈ ਸੇਵ ॥ ਜੋ ਪਾਥਰ ਕੀ ਪਾਂਈ ਪਾਇ ॥ ਤਿਸ ਕੀ ਘਾਲ ਅਜਾਂਈ ਜਾਇ ॥੧॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥ ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥੨॥ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
Scroll