ਜਲ ਮਹਿ ਮੀਨ ਮਾਇਆ ਕੇ ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ ॥ ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥ ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥ ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸਰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥ ਸੁਆਨ ਸਿਆਲ ਮਾਇਆ ਮਹਿ ਰਾਤਾ ॥ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥੪॥ ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥

Leave a Reply

Powered By Indic IME