ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥ ਜਬ ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥੧॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖ ਭੰਜਨਾ ॥੧॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ ॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥੨॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥੩॥੬॥੧੪॥
Scroll