ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟ ਅਰੁ ਤੇਵਰ ਖਾਈ ॥੧॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥੧॥ ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥੨॥ ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ ॥੩॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥੪॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ ਤੇ ਪਕਰਿਓ ਗਢ ਕੋ ਰਾਜਾ ॥੫॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਮੀਰੁ ਚੜ੍ਹ੍ਹਿਓ ਗੜ੍ਹ੍ਹ ਊਪਰਿ ਰਾਜੁ ਲੀਓ ਅਬਿਨਾਸੀ ॥੬॥੯॥੧੭॥

Leave a Reply

Powered By Indic IME